ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 4 ਅਕਤੂਬਰ

InterServer Web Hosting and VPS

ਯੂਪੀ ਦੇ ਲਖੀਮਪੁਰ ਖੀਰੀ ਲਈ ਰਵਾਨਾ ਹੋਏ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਲਬੀਰ ਸਿੰਘ ਜ਼ੀਰਾ ਸਮੇਤ ਬਾਕੀਆਂ ਨੂੰ ਹਰਿਆਣਾ- ਯੂਪੀ ਬਾਰਡਰ ‘ਤੇ ਰੋਕ ਲਿਆ ਤੇ ਬਾਅਦ ਵਿੱਚ ਸ੍ਰੀ ਰੰਧਾਵਾ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਸ੍ਰੀ ਰੰਧਾਵਾ ਸਮੇਤ ਉਨ੍ਹਾਂ ਦਾ ਪੂਰਾ ਕਾਫ਼ਲਾ ਸੜਕ ‘ਤੇ ਬੈਠ ਚੁੱਕਾ ਹੈ। ਇਸ ਤੋਂ ਪਹਿਲਾਂ ਸ੍ਰੀ ਰੰਧਾਵਾ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਲਬੀਰ ਸਿੰਘ ਜ਼ੀਰਾ, ਬਰਿੰਦਰਮੀਤ ਸਿੰਘ ਪਾਹੜਾ, ਕੁਲਦੀਪ ਸਿੰਘ ਵੈਦ, ਪਰਮਿੰਦਰ ਸਿੰਘ ਪਿੰਕੀ ਤੇ ਅੰਗਦ ਸਿੰਘ ਸੈਣੀ ਉਤਰ ਪ੍ਰਦੇਸ਼ ਲਈ ਰਵਾਨਾ ਹੋਏ। ਉਤਰ ਪ੍ਰਦੇਸ਼ ਸਰਕਾਰ ਵੱਲੋਂ ਹਵਾਈ ਅੱਡੇ ਉਤੇ ਪਹੁੰਚਣ ਅਤੇ ਹੈਲੀਕਾਪਟਰ ਰਾਹੀਂ ਪੁੱਜਣ ਉਤੇ ਵੀ ਰੋਕ ਲਗਾਉਣ ਕਾਰਨ ਉਪ ਮੁੱਖ ਮੰਤਰੀ ਤੇ ਵਿਧਾਇਕ ਸੜਕ ਰਾਸਤੇ ਰਾਹੀਂ ਰਵਾਨਾ ਹੋਏ ਹਨ।

Source link