ਨਵੀਂ ਦਿੱਲੀ, 13 ਅਕਤੂਬਰ

ਭਾਜਪਾ ਲੀਡਰਸ਼ਿਪ ਦਾ ਮੰਨਣਾ ਹੈ ਕਿ ਲਖੀਮਪੁਰ ਖੀਰੀ ਘਟਨਾ ਦਾ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ‘ਤੇ ਕੋਈ ਵੱਡਾ ਅਸਰ ਨਹੀਂ ਪਵੇਗਾ। ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਦੱਸਿਆ ਕਿ ਕਿਸਾਨਾਂ ਦਾ ਵਿਰੋਧ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਸੀ ਅਤੇ ਲਖੀਮਪੁਰ ਖੀਰੀ ਘਟਨਾ ਦਾ ਪੰਜਾਬ ਜਾਂ ਉੱਤਰਾਖੰਡ ਦੀਆਂ ਚੋਣਾਂ ’ਤੇ ਕੋਈ ਅਸਰ ਨਹੀਂ ਪਿਆ। ਗੌਤਮ ਨੇ ਕਿਹਾ, ‘ਖੱਬੇ ਪੱਖੀਆਂ ਵੱਲੋਂ ਸਿਰਫ ਦੋ ਫ਼ੀਸਦ ਕਿਸਾਨਾਂ ਨੂੰ ਗੁੰਮਰਾਹ ਕੀਤਾ ਗਿਆ ਹੈ ਅਤੇ ਹੋਰ ਰਾਜਨੀਤਿਕ ਪਾਰਟੀਆਂ ਰਾਜ ਵਿੱਚ ਸ਼ਾਂਤੀਪੂਰਨ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।’

InterServer Web Hosting and VPS

Source link