ਦਰਸ਼ਨ ਸਿੰਘ ਸੋਢੀ

ਮੁਹਾਲੀ, 24 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਵਿੱਚ ਬਰਖਾਸਤ ਕੀਤੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਮੁਹਾਲੀ ਲਿਆਂਦਾ ਗਿਆ ਹੈ। ਉਸ ਤੋਂ ਸੈਂਟਰਲ ਥਾਣਾ ਫੇਜ-8 ਵਿੱਚ ਸੀਨੀਅਰ ਅਧਿਕਾਰੀਆਂ ਵੱਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਇਸੇ ਥਾਣੇ ਵਿੱਚ ਉਸ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਇਹ ਕਾਰਵਾਈ ਐਂਟੀ ਕੁਰੱਪਸ਼ਨ ਸੈੱਲ ਵੱਲੋਂ ਕੀਤੀ ਗਈ ਹੈ ਪਰ ਪੰਜਾਬ ਵਿਜੀਲੈਂਸ ਬਿਊਰੋ, ਸਟੇਟ ਕਰਾਈਮ ਵਿੰਗ ਅਤੇ ਖੁਫੀਆ ਵਿੰੰਗ ਵੀ ਆਪਣੇ ਪੱਧਰ ‘ਤੇ ਪੜਤਾਲ ਵਿੱਚ ਜੁੱਟ ਗਏ ਹਨ। ਪੁੱਛ ਪੜਤਾਲ ਤੋਂ ਬਾਅਦ ਸਿੰਗਲਾ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਮਗਰੋਂ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।

Source link