ਫ਼ਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਸੋਢੀਆਂ ਵਿੱਚ ਕਰੀਅਰ ਕੌਂਸਲਿੰਗ ਸੈੱਲ ਦੇ ਸਹਿਯੋਗ ਨਾਲ ਕਰੀਅਰ ਸਬੰਧੀ ਪ੍ਰਦਰਸ਼ਨੀ ਲਗਾਈ ਗਈ। ਵਿਭਾਗ ਦੇ ਇੰਚਾਰਜ ਡਾ. ਹਰਨੀਤ ਬਿਲਿੰਗ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਵਿਦਿਆਰਥੀਆਂ ਲਈ ਕਰੀਅਰ ਦੀ ਸਹੀ ਚੋਣ ਕਰਨ ਲਈ ਉਲਝਣ ਅਤੇ ਦੁਚਿੱਤੀ ਵਿਚ ਵਾਧਾ ਹੋਇਆ ਹੈ। ਪ੍ਰਦਰਸ਼ਨੀ ਦੀ ਕੋ-ਆਰਡੀਨੇਟਰ ਡਾ. ਗਗਨਦੀਪ ਕੌਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਉਚੇਚੇ ਤੌਰ ’ਤੇ ਇਸ ਪ੍ਰਦਰਸ਼ਨੀ ਵਿਚ ਭਾਗ ਲਿਆ ਅਤੇ ਆਪਣੇ ਸ਼ੰਕਿਆਂ ਨੂੰ ਦੂਰ ਕੀਤਾ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਕਰੀਅਰ ਕੌਂਸਲਿੰਗ ਸਮੇਂ ਦੀ ਲੋੜ ਹੈ। ਉਨ੍ਹਾਂ ਇਸ ਦਿਸ਼ਾ ਵਿਚ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। -ਨਿੱਜੀ ਪੱਤਰ ਪ੍ਰੇਰਕ

Source link