ਟ੍ਰਿਬਿਊਨ ਨਿਊਜ਼ ਸਰਵਿਸ

ਸ਼ਿਮਲਾ, 24 ਜਨਵਰੀ

ਸ਼ਿਮਲਾ ਦੇ ਸ਼ੋਘੀ-ਮੇਹਲੀ ਬਾਈਪਾਸ ‘ਤੇ ਸੋਮਵਾਰ ਰਾਤ ਨੂੰ ਹਾਦਸੇ ’ਚ ਪੰਜਾਬ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਆਫ਼ਤ ਪ੍ਰਬੰਧਨ ਅਧਿਕਾਰੀਆਂ ਅਨੁਸਾਰ ਇੱਕ ਮਹਿੰਦਰਾ ਮੈਕਸਿਮੋ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ‘ਚ ਚਾਰ ਵਿਅਕਤੀਆਂ ’ਚੋਂ ਤਿੰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਚੌਥੇ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਸ ਨੂੰ ਇਲਾਜ ਲਈ ਸ਼ਿਮਲਾ ਦੇ ਆਈਜੀਐੱਮਸੀ ਲਿਜਾਇਆ ਗਿਆ। ਮ੍ਰਿਤਕਾਂ ਦੀ ਪਛਾਣ ਕ੍ਰਿਸ਼ਨ (30) ਤੇ ਅਮਰ (18) ਦੋਵੇਂ ਵਾਸੀ ਨੰਗਲ ਅਤੇ ਰਾਜਵੀਰ (16) ਵਾਸੀ ਮਾਛੀਵਾੜਾ, ਲੁਧਿਆਣਾ ਵਜੋਂ ਹੋਈ ਹੈ।

Source link