ਜਸਬੀਰ ਸਿੰਘ ਸ਼ੇਤਰਾ

ਜਗਰਾਉਂ, 21 ਸਤੰਬਰ

InterServer Web Hosting and VPS

ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਮਾਰਗ ਸਥਿਤ ਚੌਕੀਮਾਨ ਟੌਲ ’ਤੇ ਕਿਸਾਨ ਧਰਨਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਜਗਰਾਉਂ ਦੇ ਰੇਲਵੇ ਸਟੇਸ਼ਨ ਅੱਗੇ ਵੀ ਮੋਰਚਾ 355ਵੇਂ ’ਚ ਦਾਖਲ ਹੋ ਗਿਆ ਹੈ। ਇਸ ਦੌਰਾਨ ਇੰਦਰਜੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕਿਸਾਨਾਂ ਨੇ ਨਾਨਕਸਰ ਸੰਪਰਦਾ ਦੇ ਬਾਬਾ ਲੱਖਾ ਸਿੰਘ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲਿਆਂ ਦੀ ਉਲੰਘਣਾ ਕਰਦਿਆਂ ਭਾਜਪਾ ਆਗੂ ਵਿਜੈ ਸਾਂਪਲਾ ਨਾਲ ਮੁਲਾਕਾਤ ਕਰਨ ਸਬੰਧੀ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੇ ਕਿਹਾ ਕਿ ਸਪੱਸ਼ਟੀਕਰਨ ਤਸੱਲੀਬਖਸ਼ ਨਾ ਹੋਣ ’ਤੇ 27 ਸਤੰਬਰ ਦੇ ‘ਭਾਰਤ ਬੰਦ’ ਦੀ ਇਕੱਤਰਤਾ ਦੌਰਾਨ ਇਸ ਸਬੰਧੀ ਅਗਲਾ ਫ਼ੈਸਲਾ ਕੀਤਾ ਜਾਵੇਗਾ। ਮੀਟਿੰਗ ਦੌਰਾਨ ਦਿੱਲੀ ਮੋਰਚਿਆਂ ’ਚ ਕਿਸਾਨਾਂ ਦੀ ਸ਼ਮੂਲੀਅਤ ਵਧਾਉਣ ਲਈ ਸਾਰੇ ਪਿੰਡਾਂ ’ਚੋਂ ਵਾਰੋ-ਵਾਰੀ ਜਥੇ ਭੇਜਣ ਦਾ ਫ਼ੈਸਲਾ ਲਿਆ ਹੈ। ਇਸ ਦੌਰਾਨ ਨਿਰਮਲ ਸਿੰਘ ਭਮਾਲ, ਮਾਸਟਰ ਹਰਬੰਸ ਸਿੰਘ ਅਖਾੜਾ ਅਤੇ ਜਗਦੀਸ਼ ਸਿੰਘ ਨੇ ਇਲਾਕਾ ਵਾਸੀਆਂ ਨੂੰ ‘ਭਾਰਤ ਬੰਦ’ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

Source link