ਨਿੱਜੀ ਪੱਤਰ ਪ੍ਰੇਰਕ

ਜਲੰਧਰ, 16 ਅਪਰੈਲ

ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ, ਜਿਸ ਦਾ 14 ਮਾਰਚ ਨੂੰ ਕਤਲ ਕਰ ਦਿੱਤਾ ਗਿਆ ਸੀ, ਦੇ ਭਰਾ ਨੂੰ ਹੁਣ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੀੜਤ ਅੰਗਰੇਜ਼ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੂੰ ਇਹ ਧਮਕੀਆਂ ਵਿਦੇਸ਼ ਦੇ ਨੰਬਰਾਂ ਤੋਂ ਆ ਰਹੀਆਂ ਹਨ। ਧਮਕੀ ਦੇਣ ਵਾਲਾ ਖੁਦ ਨੂੰ ਹਰਮਨਜੀਤ ਸਿੰਘ ਕੰਗ ਦੱਸਦਾ ਹੈ, ਜੋ ਕੈਨੇਡਾ ਵਿੱਚ ਹੋਣ ਦਾ ਦਾਅਵਾ ਕਰਦਾ ਹੈ। ਅੰਗਰੇਜ਼ ਸਿੰਘ ਨੇ ਦੱਸਿਆ ਕਿ ਹਰਮਨਜੀਤ ਖੁਦ ਨੂੰ ਕੈਨੇਡਾ ਰਹਿੰਦੇ ਸਨਾਵਰ ਢਿੱਲੋਂ ਦਾ ਦੋਸਤ ਦੱਸਦਾ ਹੈ। ਪੁਲੀਸ ਨੇ ਨੰਗਲ ਅੰਬੀਆਂ ਕਤਲ ਦੇ ਮਾਮਲੇ ਵਿਚ ਸਨਾਵਰ ਢਿੱਲੋਂ ਨੂੰ ਵੀ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਹੋਇਆ ਹੈ। ਪੁਲੀਸ ਨੇ ਇਸ ਮਾਮਲੇ ’ਚ ਅੰਗਰੇਜ਼ ਸਿੰਘ ਸ਼ਿਕਾਇਤ ’ਤੇ ਸ਼ਾਹਕੋਟ ਥਾਣੇ ਵਿਚ ਐੱਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Source link