ਨਵੀਂ ਦਿੱਲੀ, 4 ਅਕਤੂਬਰ

ਸੰਯੁਕਤ ਕਿਸਾਨ ਮੋਰਚੇ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਪੱਤਰ ਲਿਖ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਉੱਤਰ ਪ੍ਰਦੇਸ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਮੋਰਚੇ ਨੇ ਪੱਤਰ ਵਿੱਚ ਲਿਖਿਆ, ‘‘ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਫੌਰੀ ਅਹੁਦੇ ਤੋਂ ਹਟਾ ਕੇ ਉਨ੍ਹਾਂ ਖ਼ਿਲਾਫ਼ ਹਿੰਸਾ ਭੜਕਾਉਣ ਤੇ ਫਿਰਕੂ ਹਿੰਸਾ ਫੈਲਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਜਾਵੇ। ਕੇਂਦਰੀ ਮੰਤਰੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਉਰਫ ਮੋਨੂ ਤੇ ਉਸ ਦੇ ਸਾਥੀ ਗੁੰਡਿਆਂ ਖਿਲਾਫ਼ ਆਈਪੀਸੀ ਦੀ ਧਾਰਾ 302 (ਕਤਲ) ਕੇਸ ਦਰਜ ਕਰਕੇ ਉਨ੍ਹਾਂ ਨੂੰ ਫੌਰੀ ਗ੍ਰਿਫਤਾਰ ਕੀਤਾ ਜਾਵੇ।’’ ਵੱਖ ਵੱਖ ਕਿਸਾਨ ਯੂਨੀਅਨਾਂ ’ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਵਿਸ਼ੇਸ਼ ਜਾਂਚ ਟੀਮ ਕੋਲੋਂ ਜਾਂਚ ਕਰਵਾਈ ਜਾਵੇ। ਮੋਰਚੇ ਨੇ ਕਿਸਾਨਾਂ ਖ਼ਿਲਾਫ਼ ਕੀਤੀ ‘ਜੈਸੇ ਕੋ ਤੈਸਾ’ ਟਿੱਪਣੀ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਅਹੁਦੇ ਤੋਂ ਲਾਂਭੇ ਕਰਨ ਦੀ ਮੰਗ ਕੀਤੀ। -ਪੀਟੀਆਈ

InterServer Web Hosting and VPS

Source link