ਰਾਕੇਸ਼ ਸੈਣੀ

ਨੰਗਲ, 24 ਜਨਵਰੀ

ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਾਂਝੇ ਤੌਰ ’ਤੇ ਨੰਗਲ ਬੱਸ ਸਟੈਂਡ ਤੋਂ ਦਿੱਲੀ ਹਵਾਈ ਅੱਡੇ ਲਈ ਚੱਲਣ ਵਾਲੀ ਵੋਲਵੋ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ|

ਇਸ ਮੌਕੇ ਡਾਇਰੇਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ, ਡਿਪਟੀ ਡਾਇਰੈਕਟਰ ਪਰਨੀਤ ਸਿੰਘ ਮਿਨਹਾਸ, ਜਨਰਲ ਮੈਨੇਜਰ ਰੋਪੜ ਪਰਮਵੀਰ ਸਿੰਘ, ਜੀਐਮ ਟਰੈਫਿਕ ਧੀਰਜ ਕੁਮਾਰ, ਡੀਸੀ ਰੋਪੜ ਪ੍ਰੀਤੀ ਯਾਦਵ, ਐੱਸਐੱਸਪੀ ਰੋਪੜ ਵਿਵੇਕਸ਼ੀਲ ਸੋਨੀ ਤੇ ਐੱਸਡੀਐੱਮ ਨੰਗਲ ਮਨੀਸ਼ਾ ਰਾਣਾ ਹਾਜ਼ਰ ਸਨ|

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨਾਲ ਕੀਤੇ ਆਪਣੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਲਾਕੇ ਵਿੱਚ ਪੰਜ ਹੋਰ ਆਮ ਆਦਮੀ ਕਲੀਨਕ ਖੋਲ੍ਹੇ ਜਾ ਰਹੇ ਹਨ| ਉਨ੍ਹਾਂ ਕਿਹਾ ਕਿ ਜਲਦੀ ਹੀ ਇਲਾਕੇ ਵਿੱਚ ਇਕ ਕਰੋੜ ਦੀ ਲਾਗਤ ਨਾਲ ਵੱਡੀ ਲਾਇਬਰੇਰੀ ਖੋਲ੍ਹੀ ਜਾ ਰਹੀ ਹੈ|

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 117 ਸਕੁਲ ਆਫ ਐਮੀਨੇੈਂਸ ਬਣਾਏ ਜਾ ਰਹੇ ਹਨ। ਇਸ ਮੌਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ 36000 ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ ਅਤੇ ਖਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇਗਾ।

Source link