ਬੀਐੱਸ ਚਾਨਾ

ਸ੍ਰੀ ਆਨੰਦਪੁਰ ਸਾਹਿਬ, 2 ਫਰਵਰੀ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਵੱਲੋਂ ਅੱਜ ਨਿਹੰਗ ਸਿੰਘ ਫੌਜਾਂ ਸਮੇਤ ਸਥਾਨਕ ਚਰਨ ਗੰਗਾ ਸਟੇਡੀਅਮ ਦਾ ਦੌਰਾ ਕਰ ਕੇ ਹੋਲੇ-ਮਹੱਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਜ਼ਿਕਰਯੋਗ ਹੈ ਕਿ ਹੋਲਾ-ਮਹੱਲਾ 4 ਤੋਂ 9 ਮਾਰਚ ਤੱਕ ਮਨਾਇਆ ਜਾ ਰਿਹਾ ਹੈ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਖਾਲਸੇ ਦੇ ਕੌਮੀ ਤਿਉਹਾਰ ਹੋਲੇ-ਮਹੱਲੇ ਲਈ ਗੰਭੀਰਤਾ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਇਸ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਹੋਲੇ ਮਹੱਲੇ ਮੌਕੇ ਪੁੱਜਦੀ ਹੈ ਪਰ ਘੋੜ ਦੌੜ ਲਈ ਬਣੇ ਸਟੇਡੀਅਮ ਦੇ ਕੰਮ ਅਧੂਰੇ ਪਏ ਹਨ ਅਤੇ ਸ਼ਹਿਰ ਦੀਆਂ ਸੜਕਾਂ ਦਾ ਮੰਦਾ ਹਾਲ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦੱਲ ਪੰਥ ਬੁੱਢਾ ਦੱਲ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਛੇਵੇਂ ਮੁਖੀ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ 200ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ 26 ਫਰਵਰੀ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।

Source link